Saturday, 4 February 2012, 9:13 PM Toronto Time

ਅਦਾਲਤ ਵਲੋਂ ਸੱਜਣ ਕੁਮਾਰ ਨੂੰ ਰਾਹਤ ਦੇਣ ਤੋਂ ਨਾਂਹ

1 Star2 Stars3 Stars4 Stars5 Stars (No Ratings Yet)
Loading ... Loading ...

On 25 February 2010 in ਇੰਡੀਆ


ਨਵੀਂ ਦਿੱਲੀ
1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿੱਚ ਗ੍ਰਿਫਤਾਰੀ ਦੇ ਸੰਕਟ ਦਾ ਸਾਹਮਣਾ ਕਰ ਰਹੇ ਕਾਂਗਰਸੀ ਨੇਤਾ ਸੱਜਣ ਕੁਮਾਰ ਨੂੰ ਦਿੱਲੀ ਹਾਈ ਕੋਰਟ ਨੇ ਵੀਰਵਾਰ ਨੂੰ ਅੰਤ੍ਰਿਮ ਰਾਹਤ ਦੇਣ ਤੋਂ ਨਾਂਹ ਕਰ ਦਿੱਤੀ। ਮਾਣਯੋਗ ਜੱਜ ਏ ਕੇ ਪਟਨਾਇਕ ਨੇ ਸੱਜਣ ਕੁਮਾਰ ਦੀ ਪੇਸ਼ਗੀ ਜ਼ਮਾਨਤ ਦੀ ਅਰਜ਼ੀ ‘ਤੇ ਸੁਣਵਾਈ ਕਰਦਿਆਂ ਇਸ ਬੇਨਤੀ ਨੂੰ ਰੱਦ ਕਰ ਦਿੱਤਾ ਕਿ ਉਸ ਨੂੰ ਗ੍ਰਿਫਤਾਰ ਕਰਨ ਤੋਂ ਸੀ ਬੀ ਆਈ ਨੂੰ ਸੋਮਵਾਰ ਤੱਕ ਰੋਕਿਆ ਜਾਵੇ।
ਸੱਜਣ ਕੁਮਾਰ ਵਲੋਂ ਹਾਜ਼ਰ ਵਕੀਲ ਨੇ ਦਲੀਲ ਦਿੱਤੀ ਕਿ ਹਾਈ ਕੋਰਟ ਨੂੰ ਸੀ ਬੀ ਆਈ ਨੂੰ ਸੱਜਣ ਕੁਮਾਰ ਨੂੰ ਗ੍ਰਿਫਤਾਰ ਕਰਨ ਤੋਂ ਰੋਕਣਾ ਚਾਹੀਦਾ ਹੈ, ਕਿਉਂਕਿ ਮਾਮਲਾ ਅਦਾਲਤ ਵਿੱਚ ਪੈਂਡਿੰਗ ਹੈ। ਉਨ੍ਹਾਂ ਦਲੀਲ ਦਿੱਤੀ ਕਿ ਮਾਮਲੇ ਵਿੱਚ ਸੱਜਣ ਕੁਮਾਰ ਨੂੰ ਗ੍ਰਿਫਤਾਰ ਕਰਨ ਦੀ ਕੋਈ ਲੋੜ ਨਹੀਂ ਅਤੇ ਬੈਂਚ ਜਦੋਂ ਤੱਕ ਉਨ੍ਹਾਂ ਦੀ ਪੇਸ਼ਗੀ ਜ਼ਮਾਨਤ ਦੀ ਅਰਜ਼ੀ ਬਾਰੇ ਫੈਸਲਾ ਨਾ ਕਰ ਲਵੇ, ਉਦੋਂ ਤੱਕ ਹਾਈ ਕੋਰਟ ਨੂੰ ਉਨ੍ਹਾਂ ਨੂੰ ਇਹ ਰਾਹਤ ਦੇਣੀ ਚਾਹੀਦੀ ਹੈ।
ਜਸਟਿਸ ਪਾਠਕ ਦੇ 19 ਫਰਵਰੀ ਨੂੰ ਛੁੱਟੀ ‘ਤੇ ਹੋਣ ਕਾਰਨ ਇਸ ਮਾਮਲੇ ਦੀ ਸੁਣਵਾਈ ਹੁਣ ਸੋਮਵਾਰ ਨੂੰ ਹੋਵੇਗੀ। ਇਸ ਦੌਰਾਨ ਸੀ ਬੀ ਆਈ ਵਲੋਂ ਸੱਜਣ ਕੁਮਾਰ ਨੂੰ ਗ੍ਰਿਫਤਾਰ ਕਰ ਲੈਣ ਦੀ ਸੰਭਾਵਨਾ ਬਣੀ ਹੋਈ ਹੈ।

Share and Enjoy:
  • Print
  • Add to favorites
  • email
  • Digg
  • Reddit
  • del.icio.us
  • StumbleUpon
  • SphereIt
  • Technorati
  • Slashdot
  • Tumblr
  • Ping.fm
  • Facebook
  • MySpace
  • LinkedIn
  • Twitter
  • NewsVine
  • Google Bookmarks
  • Yahoo! Bookmarks
  • Yahoo! Buzz
  • Live


Speak Your Mind

Tell us what you're thinking...
and oh, if you want a pic to show with your comment, go get a gravatar!