Saturday, 4 February 2012, 9:46 PM Toronto Time

ਪੰਜਾਬ ‘ਚ ਖਾਲਿਸਤਾਨੀ ਖਾੜਕੂ ਜਥੇਬੰਦੀਆਂ ਸਰਗਰਮ

1 Star2 Stars3 Stars4 Stars5 Stars (No Ratings Yet)
Loading ... Loading ...

On 2 September 2010 in ਇੰਡੀਆ


ਨਵੀਂ ਦਿੱਲੀ, ਪੰਜਾਬ ਸਟਾਰ-ਖੁਫੀਆ ਬਿਊਰੋ ਨੇ ਚਿਤਾਵਨੀ ਦਿੱਤੀ ਹੈ ਕਿ ਕੌਮਾਂਤਰੀ ਆਧਾਰ ਵਾਲੀਆਂ ਕੱਟੜਪੰਥੀ ਏਜੰਸੀਆਂ ਪੰਜਾਬ ਦੀਆਂ ਖਾਲਿਸਤਾਨੀ ਖਾੜਕੂ ਜਥੇਬੰਦੀਆਂ ਅਤੇ ਲਸ਼ਕਰ-ਏ-ਤੋਇਬਾ ‘ਚ ਗਠਜੋੜ ਕਰਵਾ ਕੇ ਪੰਜਾਬ ਵਿੱਚ ਖਾੜਕੂਵਾਦ ਨੂੰ ਮੁੜ ਸੁਰਜੀਤ ਕਰਨ ਦੇ ਯਤਨ ਕਰ ਰਹੀਆਂ ਹਨ।
ਖੁਫੀਆ ਬਿਊਰੋ ਦੇ ਡਾਇਰੈਕਟਰ ਰਾਜੀਵ ਮਾਥੁਰ ਨੇ ਰਾਜਾਂ ਦੇ ਪੁਲਸ ਮੁਖੀਆਂ ਦੇ ਸੰਮੇਲਨ ਦੌਰਾਨ ਕਿਹਾ ਕਿ ਕੌਮਾਂਤਰੀ ਆਧਾਰ ਦੀ ਵਰਤੋ ਕਰਕੇ ਖਾੜਕੂਵਾਦ ਨੂੰ ਮੁੜ ਸੁਰਜੀਤ ਕਰਨ ਦੇ ਯਤਨ ਚਿੰਤਾਜਨਕ ਹਨ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿੱਚ ਸਥਿਤ ਕੱਟੜਪੰਥੀ ਜਥੇਬੰਦੀਆਂ ਵੱਲੋਂ ਪੰਜਾਬ ਦੇ ਖਾੜਕੂਆਂ ਨੂੰ ਮੁੜ ਤੋਂ ਸਰਗਰਮ ਕੀਤੇ ਜਾਣ ਦੇ ਯਤਨ ਸਪਸ਼ਟ ਨਜ਼ਰ ਆ ਰਹੇ ਹਨ ਅਤੇ ਬੱਬਰ ਖਾਲਸਾ, ਖਾਲਿਸਤਾਨ ਜ਼ਿੰਦਾਬਾਦ ਫੋਰਸ ਤੇ ਲਸ਼ਕਰ-ਏ-ਤੋਇਬਾ ‘ਚ ਗੱਠਜੋੜ ਬਣਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਜ਼ਿਕਰ ਯੋਗ ਹੈ ਕਿ ਇਸ ਮਹੀਨੇ ਦੇ ਸ਼ੁਰੂ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਾਕਨ ਨੇ ਵੀ ਜਾਣੂ ਕਰਵਾਇਆ ਸੀ ਕਿ ਖਾੜਕੂ ਜਥੇਬੰਦੀਆਂ ਪੰਜਾਬ ਵਿੱਚ ਮੁੜ ਖਾੜਕੂਵਾਦ ਫੈਲਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ।

Share and Enjoy:
  • Print
  • Add to favorites
  • email
  • Digg
  • Reddit
  • del.icio.us
  • StumbleUpon
  • SphereIt
  • Technorati
  • Slashdot
  • Tumblr
  • Ping.fm
  • Facebook
  • MySpace
  • LinkedIn
  • Twitter
  • NewsVine
  • Google Bookmarks
  • Yahoo! Bookmarks
  • Yahoo! Buzz
  • Live


Speak Your Mind

Tell us what you're thinking...
and oh, if you want a pic to show with your comment, go get a gravatar!