Saturday, 4 February 2012, 10:02 PM Toronto Time

ਚਿਦੰਬਰਮ ਦੇ ਭਗਵਾਂ ਅੱਤਵਾਦ ਵਾਲੇ ਬਿਆਨ ‘ਤੇ ਭਾਜਪਾ ਦਾ ਪਲਟ ਵਾਰ

1 Star2 Stars3 Stars4 Stars5 Stars (No Ratings Yet)
Loading ... Loading ...

On 2 September 2010 in ਇੰਡੀਆ


ਨਵੀਂ ਦਿੱਲੀ, ਪੰਜਾਬ ਸਟਾਰ-ਕੇਂਦਰੀ ਗ੍ਰਹਿ ਮੰਤਰੀ ਪੀ ਚਿਦੰਬਰਮ ਵਲੋਂ ਨਵੀਂ ਦਿੱਲੀ ‘ਚ ਸੂਬਿਆਂ ਦੇ ਪੁਲਸ ਮੁਖੀਆਂ ਦੇ ਦੋ ਦਿਨਾਂ ਸੰਮੇਲਨ ਦੌਰਾਨ ਸੁਰੱਖਿਆ ਏਜੰਸੀਆਂ ਨੂੰ ਹਰ ਤਰ੍ਹਾਂ ਦੇ ਅੱਤਵਾਦ ਦੇ ਨਾਲ ‘ਭਗਵਾਂ ਅੱਤਵਾਦ’ ਤੋਂ ਵੀ ਸੁਚੇ ਰਹਿਣ ਦੇ ਦਿੱਤੇ ਸੱਦੇ ਦਾ ਭਾਰਤੀ ਜਨਤਾ ਪਾਰਟੀ ਨੇ ਸਖਤ ਨੋਟਿਸ ਲੈਂਦਿਆਂ ਕੇਂਦਰੀ ਗ੍ਰਹਿ ਮੰਤਰੀ ਨੂੰ ਲੰਮੇ ਹੱਥੀਂ ਲਿਆ ਹੈ।
ਭਾਜਪਾ ਨੇ ਗ੍ਰਹਿ ਮੰਤਰੀ ਦੇ ਉਕਤ ਬਿਆਨ ‘ਤੇ ਟਿੱਪਣੀ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਆਪਣੀਆਂ ਨਾਕਾਮੀਆਂ ਨੂੰ ਛੁਪਾਉਣ ਅਤੇ ਲੋਕਾਂ ਦਾ ਧਿਆਨ ਵੰਡਣ ਲਈ ਅਜਿਹੇ ਦਾਅਵੇ ਕਰ ਰਹੀ ਹੈ। ਭਾਜਪਾ ਦੇ ਬੁਲਾਰੇ ਰਾਜੀਵ ਪ੍ਰਤਾਪ ਰੂਡੀ ਨੇ ਕਿਹਾ ਕਿ ਦੇਸ਼ ਵਿੱਚ ਇਸ ਸਮੇਂ ਕਾਫੀ ਉਥਲ-ਪੁਥਲ ਮੱਚ ਰਹੀ ਹੈ। ਨਕਸਲੀ ਪ੍ਰਭਾਵਤ ਸੂੁਬਿਆਂ ਤੋਂ ਇਲਾਵਾ ਕਸ਼ਮੀਰ ਵਾਦੀ ਵਿੱਚ ਵੀ ਸਥਿਤੀ ਕਾਬੂ ਹੇਠ ਨਹੀਂ ਅਤੇ ਅਜਿਹੀ ਸਥਿਤੀ ‘ਚ ਕੇਂਦਰੀ ਗ੍ਰਹਿ ਮੰਤਰੀ ਵਰਗੇ ਜ਼ੁੰਮੇਵਾਰ ਅਹੁਦੇ ‘ਤੇ ਬੈਠੇ ਮੰਤਰੀ ਦਾ ਅਜਿਹਾ ਬਿਆਨ ਸਿਆਸਤ ਤੋਂ ਪ੍ਰੇਰਤ ਹੈ। ਉਨ੍ਹਾਂ ਕਿਹਾ ਕਿ ਸਰਕਾਰ ਆਪਣੀ ਜ਼ੁੰਮੇਵਾਰੀ ਤੋਂ ਭੱਜ ਰਹੀ ਹੈ ਅਤੇ ਆਪਣੀਆਂ ਨਾਕਾਮੀਆਂ ਨੂੰ ਛੁਪਾਉਣ ਲਈ ਉਹ ਇਕ ਨਵਾਂ ਹਊਆ ਖੜਾ ਕਰ ਰਹੀ ਹੈ।
ਵਰਨਣ ਯੋਗ ਹੈ ਕਿ ਗ੍ਰਹਿ ਮੰਤਰੀ ਪੀ ਚਿਦੰਬਰਮ ਨੇ ਸੁਰੱਖਿਆ ਅਧਿਕਾਰੀਆਂ ਦੇ ਸਮਾਗਮ ਦੇ ਉਦਘਾਟਨ ਮੌਕੇ ਕਿਹਾ ਸੀ ਕਿ ਦੇਸ਼ ਵਿੱਚ ਨੌਜਵਾਨ ਪੀੜ੍ਹੀ ‘ਚ ਕੱਟੜਵਾਦ ਭਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਅਤੇ ਇਕ ਭਗਵਾਂ ਅੱਤਵਾਦ ਨਵੇਂ ਰੂਪ ਵਿੱਚ ਸਾਹਮਣੇ ਆ ਰਿਹਾ ਹੈ।

Share and Enjoy:
  • Print
  • Add to favorites
  • email
  • Digg
  • Reddit
  • del.icio.us
  • StumbleUpon
  • SphereIt
  • Technorati
  • Slashdot
  • Tumblr
  • Ping.fm
  • Facebook
  • MySpace
  • LinkedIn
  • Twitter
  • NewsVine
  • Google Bookmarks
  • Yahoo! Bookmarks
  • Yahoo! Buzz
  • Live


Speak Your Mind

Tell us what you're thinking...
and oh, if you want a pic to show with your comment, go get a gravatar!