Saturday, 4 February 2012, 10:07 PM Toronto Time

ਵੋਟਿੰਗ ਮਸ਼ੀਨਾਂ ਦੀ ਭਰੋਸੇਯੋਗਤਾ ‘ਤੇ ਪਾਰਲੀਮੈਂਟ ਮੈਂਬਰਾਂ ਨੂੰ ਸ਼ੱਕ

1 Star2 Stars3 Stars4 Stars5 Stars (No Ratings Yet)
Loading ... Loading ...

On 2 September 2010 in ਇੰਡੀਆ


ਨਵੀਂ ਦਿੱਲੀ, ਪੰਜਾਬ ਸਟਾਰ-ਇਲੈਕਟ੍ਰੋਨਿਕ ਵੋਟਿੰਗ ਮਸ਼ੀਨ (ਈ ਵੀ ਐਮ) ਦੀ ਭਰੋਸੇਯੋਗਤਾ ‘ਤੇ ਸ਼ੱਕ ਪ੍ਰਗਟ ਕਰਦੇ ਹੋਏ ਮੈਂਬਰਾਂ ਨੇ ਕੱਲ੍ਹ ਰਾਜ ਸਭਾ ਵਿੱਚ ਇਸ ਮੁੱਦੇ ‘ਤੇ ਸਰਬ ਪਾਰਟੀ ਬੈਠਕ ਬੁਲਾਉਣ ਦੀ ਮੰਗ ਕੀਤੀ। ਵਿਰੋਧੀ ਧਿਰ ਭਾਜਪਾ ਅਤੇ ਖੱਬੇ ਦਲਾਂ ਸਮੇਤ ਵੱਖ-ਵੱਖ ਦਲਾਂ ਦੇ ਮੈਂਬਰਾਂ ਨੇ ਮਸ਼ੀਨਾਂ ਨਾਲ ਛੇੜਛਾੜ ਦਾ ਸ਼ੱਕ ਪ੍ਰਗਟ ਕਰਦੇ ਹੋਏ ਮਾਹਰਾਂ ਕੋਲੋਂ ਰਾਏ ਲੈਣ ਦੀ ਸਲਾਹ ਦਿੱਤੀ। ਸਿਫਰ ਕਾਲ ਵਿੱਚ ਵਿਰੋਧੀ ਧਿਰ ਦੇ ਨੇਤਾ ਅਰੁਣ ਜੇਤਲੀ ਨੇ ਕਿਹਾ ਕਿ ਕਈ ਦੇਸ਼ਾਂ ਵਿੱਚ ਈ ਵੀ ਐਮ ਦੀ ਪ੍ਰਮਾਣਿਕਤਾ ‘ਤੇ ਬਹਿਸ ਛਿੜੀ ਹੋਈ ਹੈ।
ਕਈ ਤਕਨੀਕੀ ਮਾਹਰਾਂ ਨੇ ਈ ਵੀ ਐਮ ਨਾਲ ਛੇੜਛਾੜ ਦਾ ਸ਼ੱਕ ਪ੍ਰਗਟਾਇਆ ਹੈ। ਜੇਤਲੀ ਨੇ ਮੰਗ ਕੀਤੀ ਕਿ ਇਸ ਮੁੱਦੇ ‘ਤੇ ਸਰਕਾਰ ਨੂੰ ਸਰਬ ਪਾਰਟੀ ਬੈਠਕ ਬੁਲਾ ਕੇ ਵੱਖ-ਵੱਖ ਪਾਰਟੀਆਂ ਦੀ ਰਾਏ ਲੈਣੀ ਚਾਹੀਦੀ ਹੈ। ਮਾਰਕਸੀ ਕਮਿਊਨਿਸਟ ਪਾਰਟੀ ਦੇ ਸੀਤਾ ਰਾਮ ਯੇਚੁਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ ਮਾਮਲੇ ਵਿੱਚ ਸਕਾਰਾਤਮਕ ਸੁਝਾਵਾਂ ਨੂੰ ਸਵੀਕਾਰ ਕਰਨਾ ਚਾਹੀਦਾ ਹੈ। ਭਾਜਪਾ ਐਮ ਵੈਂਕੱਈਆ ਨਾਇਡੂ ਨੇ ਇਸ ਨੂੰ ਇੱਕ ਗੰਭੀਰ ਮੁੱਦਾ ਦੱਸਦੇ ਹੋਏ ਕਿਹਾ ਕਿ ਸਰਕਾਰ ਨੂੰ ਇਸ ਮਾਮਲੇ ਵਿੱਚ ਤੁਰੰਤ ਪ੍ਰਤੀਕ੍ਰਿਆ ਜ਼ਾਹਰ ਕਰਨੀ ਚਾਹੀਦੀ ਹੈ।

Share and Enjoy:
  • Print
  • Add to favorites
  • email
  • Digg
  • Reddit
  • del.icio.us
  • StumbleUpon
  • SphereIt
  • Technorati
  • Slashdot
  • Tumblr
  • Ping.fm
  • Facebook
  • MySpace
  • LinkedIn
  • Twitter
  • NewsVine
  • Google Bookmarks
  • Yahoo! Bookmarks
  • Yahoo! Buzz
  • Live


Speak Your Mind

Tell us what you're thinking...
and oh, if you want a pic to show with your comment, go get a gravatar!